SIKHI AWARENESS & WELFARE SOCIETY SIKHI AWARENESS & WELFARE SOCIETY Author
Title: ਸੂਤਕ ਪੁਜਾਰੀ ਦਾ ਪਾਇਆ ਭਰਮ : ਪ੍ਰਕਾਸ਼ ਸਿੰਘ ਫਿਰੋਜ਼ਪੁਰੀ
Author: SIKHI AWARENESS & WELFARE SOCIETY
Rating 5 of 5 Des:
ਪੁਜਾਰੀ ਨੇ ਸਾਡੇ ਸਮਾਜ ਵਿਚ ਇਕ ਭਰਮ ਪਾਇਆ ਕਿ ਜਦੋਂ ਕਿਸੇ ਘਰ ਬੱਦਾ ਜਨਮਦਾ ਹੈ ਤਾ ਉਸ ਘਰ ਅਪਵਿੱਤ੍ਰ ਹੋ ਜਾਂਦਾ ਹੈ। ਉਸ ਅਵਿੱਤਤ੍ਰਾ ਨੂੰ ਸੂਤਕ ਨਾਮ ਦਿੱਤਾ ਜਾਂਦਾ ਹੈ...
ਪੁਜਾਰੀ ਨੇ ਸਾਡੇ ਸਮਾਜ ਵਿਚ ਇਕ ਭਰਮ ਪਾਇਆ ਕਿ ਜਦੋਂ ਕਿਸੇ ਘਰ ਬੱਦਾ ਜਨਮਦਾ ਹੈ ਤਾ ਉਸ ਘਰ ਅਪਵਿੱਤ੍ਰ ਹੋ ਜਾਂਦਾ ਹੈ। ਉਸ ਅਵਿੱਤਤ੍ਰਾ ਨੂੰ ਸੂਤਕ ਨਾਮ ਦਿੱਤਾ ਜਾਂਦਾ ਹੈ। ਜਦੋਂ ਗੁਰੂ ਨਾਨਕ ਸਾਹਿਬ ਜੀ ਮਹਾਰਾਜ ਨੇ ਸਮਾਜ ਵਿੱਚ ਇ੍ਹ ਭਰਮ ਦੇਖਿਆ ਤਾ ਉਹਨਾਂ ਨੇ ਇਸ ਭਰਮ ਵਿਚੌਂ ਕੱਢਣ ਲਈ (ਕਿਉਂਕਿ ਜਿਥੇ ਭਰਮ ਹੈ ਉਥੇ ਸਚ ਨਹੀ ਹੋ ਸਕਦਾ ਜਿਥੇ ਸੱਚ ਨਹੀ ਉਥੇ ਰੱਬ ਨਹੀ ) ਆਸਾ ਕੀ ਵਾਰ ਵਿੱਚ ਸਲੋਕ ਦੁਆਰਾ ਬਹੁਤ ਵਿਅੰਗ ਮਈ ਢੰਗ ਨਾਲ ਸਮਝਾਇਆ-

ਸਲੋਕੁ ਮਃ 1 ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥1॥ {ਪੰਨਾ 472}

ਅਰਥ :-ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ); ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ । ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ । ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ । ਹੇ ਨਾਨਕ ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ ।1।

ਮਃ 1 ॥
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥
ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥
ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥

ਅਰਥ :-ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ); ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ); (ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ); (ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ; ਹੇ ਨਾਨਕ ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ ।2। 

ਮਃ 1 ॥
ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥
ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥
ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥
ਨਾਨਕ ਜਿਨ੍‍ੀ ਗੁਰਮੁਖਿ ਬੁਝਿਆ ਤਿਨ੍‍ਾ ਸੂਤਕੁ ਨਾਹਿ ॥3॥

 {ਪੰਨਾ 472} ਅਰਥ :-ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ । (ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ । (ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ । ਹੇ ਨਾਨਕ ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ ।3।

ਪ੍ਰਕਾਸ਼ ਸਿੰਘ ਫਿਰੋਜ਼ਪੁਰੀ
www.parkashsingh.info



Advertisement

 
Top