SIKHI AWARENESS & WELFARE SOCIETY SIKHI AWARENESS & WELFARE SOCIETY Author
Title: ਝੂਠ ਬੋਲ ਕੇ ਸਿੱਖ ਸੰਗਤਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਹੇਠ ਮੱਕੜ ਵਿਰੁੱਧ ਖ਼ਾਲਸਾਈ ਰਿਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ: ਕਿਰਪਾਲ ਸਿੰਘ ਬਠਿੰਡਾ
Author: SIKHI AWARENESS & WELFARE SOCIETY
Rating 5 of 5 Des:
ਮਈ ਮਹੀਨੇ ਵਿੱਚ ਪਾਕਿਸਤਾਨ ਦੇ ਦੌਰੇ ਤੋਂ ਵਾਪਸੀ ਮੌਕੇ 'ਤੇ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਹ ਬਿਆਨ ਦੇ ਕੇ ਪੂਰੀ ਸਿੱਖ ਕੌਮ ਨੂੰ ਗੁੰਮਰਾਹ ਕੀਤ...
ਮਈ ਮਹੀਨੇ ਵਿੱਚ ਪਾਕਿਸਤਾਨ ਦੇ ਦੌਰੇ ਤੋਂ ਵਾਪਸੀ ਮੌਕੇ 'ਤੇ ਸ਼ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਹ ਬਿਆਨ ਦੇ ਕੇ ਪੂਰੀ ਸਿੱਖ ਕੌਮ ਨੂੰ ਗੁੰਮਰਾਹ ਕੀਤਾ ਕਿ ਪਾਕਿਸਤਾਨ ਦੇ ਸਿੱਖ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਅਰਜੁਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 1 ਜੂਨ ਨੂੰ ਮਨਾਉਣ ਲਈ ਸਹਿਮਤ ਹੋ ਗਏ ਹਨ। 16 ਜੂਨ ਨੂੰ ਮਨਾਏ ਗਏ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਆਗੂਆਂ ਵੱਲੋਂ ਦਿੱਤੇ ਗਏ ਭਾਸ਼ਣਾ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਅਹੁੱਦੇ ਦਾ ਬਿਨਾਂ ਖਿਆਲ ਰੱਖਿਆਂ ਸਰਾਸਰ ਝੂਠ ਬੋਲ ਕੇ ਪੂਰੀ ਕੌਮ ਨੂੰ ਗੁੰਮਰਾਹ ਕੀਤਾ। ਇਸ ਲਈ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਚਾਹੀਦਾ ਹੈ ਕਿ ਮੱਕੜ ਨੂੰ ਅਕਾਲ ਤਖ਼ਤ 'ਤੇ ਬੁਲਾ ਕੇ ਉਸ ਦੀ ਜਵਾਬ ਤਲਬੀ ਕਰੇ। ਜੇ ਕਰ ਗਿਆਨੀ ਗੁਰਬਚਨ ਸਿੰਘ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਹੋਣ ਦੇ ਨਾਤੇ ਪ੍ਰਧਾਨ ਨੂੰ ਤਲਬ ਕਰਨ ਤੋਂ ਅਾਨਕਾਨੀ ਕਰੇ ਤਾਂ ਨਵੰਬਰ ਵਿੱਚ ਨਨਕਾਣਾ ਸਹਿਬ ਵਿਖੇ ਨਾਨਕਸ਼ਾਹੀ ਕੈਲੰਡਰ ਲਈ ਅੰਤਿਮ ਫੈਸਲਾ ਕਰਨ ਲਈ ਸੱਦੇ ਜਾ ਰਹੇ ਸਰਬੱਤ ਖ਼ਾਲਸਾ ਵੱਲੋਂ ਮੱਕੜ ਵਿਰੁੱਧ ਵੀ ਖ਼ਾਲਸਾਈ ਰਿਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇ।

ਕਿਰਪਾਲ ਸਿੰਘ ਬਠਿੰਡਾ
09855480797

Advertisement

 
Top